ਰਾਗੁ ਸਾਰਗ ਚਉਪਦੇ ਮਹਲਾ ੧ ਘਰੁ ੧ ੴ ਸਤਿ ਨਾਮੁ ਕਰਤਾ ਪੁਰਖੁ ਨਿਰਭਉ ਨਿਰਵੈਰੁਅਕਾਲ ਮੂਰਤਿ ਅਜੂਨੀ ਸੈਭੰ ਗੁਰ ਪ੍ਰਸਾਦਿ ॥ਅਪੁਨੇ ਠਾਕੁਰ ਕੀ ਹਉ ਚੇਰੀ ॥ ਚਰਨ ਗਹੇ ਜਗਜੀਵਨ ਪ੍ਰਭ ਕੇ ਹਉਮੈ ਮਾਰਿ ਨਿਬੇਰੀ ॥੧॥ ਰਹਾਉ ॥ ਪੂਰਨ ਪਰਮ ਜੋਤਿ ਪਰਮੇਸਰ ਪ੍ਰੀਤਮ ਪ੍ਰਾਨ ਹਮਾਰੇ ॥ ਮੋਹਨ ਮੋਹਿ ਲੀਆ ਮਨੁ ਮੇਰਾ ਸਮਝਸਿ ਸਬਦੁ ਬੀਚਾਰੇ ॥੧॥ ਮਨਮੁਖ ਹੀਨ ਹੋਛੀ ਮਤਿ ਝੂਠੀ ਮਨਿ ਤਨਿ ਪੀਰ ਸਰੀਰੇ ॥ ਜਬ ਕੀ ਰਾਮ ਰੰਗੀਲੈ ਰਾਤੀ ਰਾਮ ਜਪਤ ਮਨ ਧੀਰੇ ॥੨॥ ਹਉਮੈ ਛੋਡਿ ਭਈ ਬੈਰਾਗਨਿ ਤਬ ਸਾਚੀ ਸੁਰਤਿ ਸਮਾਨੀ ॥ ਅਕੁਲ ਨਿਰੰਜਨ ਸਿਉ ਮਨੁ ਮਾਨਿਆ ਬਿਸਰੀ ਲਾਜ ਲਕਾਨੀ ॥੩॥ ਭੂਰ ਭਵਿਖ ਨਾਹੀ ਤੁਮ ਜੈਸੇ ਮੇਰੇ ਪ੍ਰੀਤਮ ਪ੍ਰਾਨ ਅਧਾਰਾ ॥ ਹਰਿ ਕੈ ਨਾਮਿ ਰਤੀ ਸੋਹਾਗਨਿ ਨਾਨਕ ਰਾਮ ਭਤਾਰਾ ॥੪॥੧॥
Scroll