ਸਾਰਗ ਮਹਲਾ ੧ ॥ ਹਰਿ ਬਿਨੁ ਕਿਉ ਰਹੀਐ ਦੁਖੁ ਬਿਆਪੈ ॥ ਜਿਹਵਾ ਸਾਦੁ ਨ ਫੀਕੀ ਰਸ ਬਿਨੁ ਬਿਨੁ ਪ੍ਰਭ ਕਾਲੁ ਸੰਤਾਪੈ ॥੧॥ ਰਹਾਉ ॥ ਜਬ ਲਗੁ ਦਰਸੁ ਨ ਪਰਸੈ ਪ੍ਰੀਤਮ ਤਬ ਲਗੁ ਭੂਖ ਪਿਆਸੀ ॥ ਦਰਸਨੁ ਦੇਖਤ ਹੀ ਮਨੁ ਮਾਨਿਆ ਜਲ ਰਸਿ ਕਮਲ ਬਿਗਾਸੀ ॥੧॥ ਊਨਵਿ ਘਨਹਰੁ ਗਰਜੈ ਬਰਸੈ ਕੋਕਿਲ ਮੋਰ ਬੈਰਾਗੈ ॥ ਤਰਵਰ ਬਿਰਖ ਬਿਹੰਗ ਭੁਇਅੰਗਮ ਘਰਿ ਪਿਰੁ ਧਨ ਸੋਹਾਗੈ ॥੨॥ ਕੁਚਿਲ ਕੁਰੂਪਿ ਕੁਨਾਰਿ ਕੁਲਖਨੀ ਪਿਰ ਕਾ ਸਹਜੁ ਨ ਜਾਨਿਆ ॥ ਹਰਿ ਰਸ ਰੰਗਿ ਰਸਨ ਨਹੀ ਤ੍ਰਿਪਤੀ ਦੁਰਮਤਿ ਦੂਖ ਸਮਾਨਿਆ ॥੩॥ ਆਇ ਨ ਜਾਵੈ ਨਾ ਦੁਖੁ ਪਾਵੈ ਨਾ ਦੁਖ ਦਰਦੁ ਸਰੀਰੇ ॥ ਨਾਨਕ ਪ੍ਰਭ ਤੇ ਸਹਜ ਸੁਹੇਲੀ ਪ੍ਰਭ ਦੇਖਤ ਹੀ ਮਨੁ ਧੀਰੇ ॥੪॥੨॥

Leave a Reply

Powered By Indic IME