ਸਾਰਗ ਮਹਲਾ ੧ ॥ ਦੂਰਿ ਨਾਹੀ ਮੇਰੋ ਪ੍ਰਭੁ ਪਿਆਰਾ ॥ ਸਤਿਗੁਰ ਬਚਨਿ ਮੇਰੋ ਮਨੁ ਮਾਨਿਆ ਹਰਿ ਪਾਏ ਪ੍ਰਾਨ ਅਧਾਰਾ ॥੧॥ ਰਹਾਉ ॥ ਇਨ ਬਿਧਿ ਹਰਿ ਮਿਲੀਐ ਵਰ ਕਾਮਨਿ ਧਨ ਸੋਹਾਗੁ ਪਿਆਰੀ ॥ ਜਾਤਿ ਬਰਨ ਕੁਲ ਸਹਸਾ ਚੂਕਾ ਗੁਰਮਤਿ ਸਬਦਿ ਬੀਚਾਰੀ ॥੧॥ ਜਿਸੁ ਮਨੁ ਮਾਨੈ ਅਭਿਮਾਨੁ ਨ ਤਾ ਕਉ ਹਿੰਸਾ ਲੋਭੁ ਵਿਸਾਰੇ ॥ ਸਹਜਿ ਰਵੈ ਵਰੁ ਕਾਮਣਿ ਪਿਰ ਕੀ ਗੁਰਮੁਖਿ ਰੰਗਿ ਸਵਾਰੇ ॥੨॥ ਜਾਰਉ ਐਸੀ ਪ੍ਰੀਤਿ ਕੁਟੰਬ ਸਨਬੰਧੀ ਮਾਇਆ ਮੋਹ ਪਸਾਰੀ ॥ ਜਿਸੁ ਅੰਤਰਿ ਪ੍ਰੀਤਿ ਰਾਮ ਰਸੁ ਨਾਹੀ ਦੁਬਿਧਾ ਕਰਮ ਬਿਕਾਰੀ ॥੩॥ ਅੰਤਰਿ ਰਤਨ ਪਦਾਰਥ ਹਿਤ ਕੌ ਦੁਰੈ ਨ ਲਾਲ ਪਿਆਰੀ ॥ ਨਾਨਕ ਗੁਰਮੁਖਿ ਨਾਮੁ ਅਮੋਲਕੁ ਜੁਗਿ ਜੁਗਿ ਅੰਤਰਿ ਧਾਰੀ ॥੪॥੩॥

Leave a Reply

Powered By Indic IME