ਸਾਰੰਗ ਮਹਲਾ ੪ ਘਰੁ ੧ ੴ ਸਤਿਗੁਰ ਪ੍ਰਸਾਦਿ ॥ ਹਰਿ ਕੇ ਸੰਤ ਜਨਾ ਕੀ ਹਮ ਧੂਰਿ ॥ ਮਿਲਿ ਸਤਸੰਗਤਿ ਪਰਮ ਪਦੁ ਪਾਇਆ ਆਤਮ ਰਾਮੁ ਰਹਿਆ ਭਰਪੂਰਿ ॥੧॥ ਰਹਾਉ ॥ ਸਤਿਗੁਰੁ ਸੰਤੁ ਮਿਲੈ ਸਾਂਤਿ ਪਾਈਐ ਕਿਲਵਿਖ ਦੁਖ ਕਾਟੇ ਸਭਿ ਦੂਰਿ ॥ ਆਤਮ ਜੋਤਿ ਭਈ ਪਰਫੂਲਿਤ ਪੁਰਖੁ ਨਿਰੰਜਨੁ ਦੇਖਿਆ ਹਜੂਰਿ ॥੧॥ ਵਡੈ ਭਾਗਿ ਸਤਸੰਗਤਿ ਪਾਈ ਹਰਿ ਹਰਿ ਨਾਮੁ ਰਹਿਆ ਭਰਪੂਰਿ ॥ ਅਠਸਠਿ ਤੀਰਥ ਮਜਨੁ ਕੀਆ ਸਤਸੰਗਤਿ ਪਗ ਨਾਏ ਧੂਰਿ ॥੨॥ ਦੁਰਮਤਿ ਬਿਕਾਰ ਮਲੀਨ ਮਤਿ ਹੋਛੀ ਹਿਰਦਾ ਕੁਸੁਧੁ ਲਾਗਾ ਮੋਹ ਕੂਰੁ ॥ ਬਿਨੁ ਕਰਮਾ ਕਿਉ ਸੰਗਤਿ ਪਾਈਐ ਹਉਮੈ ਬਿਆਪਿ ਰਹਿਆ ਮਨੁ ਝੂਰਿ ॥੩॥ ਹੋਹੁ ਦਇਆਲ ਕ੍ਰਿਪਾ ਕਰਿ ਹਰਿ ਜੀ ਮਾਗਉ ਸਤਸੰਗਤਿ ਪਗ ਧੂਰਿ ॥ ਨਾਨਕ ਸੰਤੁ ਮਿਲੈ ਹਰਿ ਪਾਈਐ ਜਨੁ ਹਰਿ ਭੇਟਿਆ ਰਾਮੁ ਹਜੂਰਿ ॥੪॥੧॥

Leave a Reply

Powered By Indic IME