ਸਾਰੰਗ ਮਹਲਾ ੪ ॥ ਗੋਬਿੰਦ ਚਰਨਨ ਕਉ ਬਲਿਹਾਰੀ ॥ ਭਵਜਲੁ ਜਗਤੁ ਨ ਜਾਈ ਤਰਣਾ ਜਪਿ ਹਰਿ ਹਰਿ ਪਾਰਿ ਉਤਾਰੀ ॥੧॥ ਰਹਾਉ ॥ ਹਿਰਦੈ ਪ੍ਰਤੀਤਿ ਬਨੀ ਪ੍ਰਭ ਕੇਰੀ ਸੇਵਾ ਸੁਰਤਿ ਬੀਚਾਰੀ ॥ ਅਨਦਿਨੁ ਰਾਮ ਨਾਮੁ ਜਪਿ ਹਿਰਦੈ ਸਰਬ ਕਲਾ ਗੁਣਕਾਰੀ ॥੧॥ ਪ੍ਰਭੁ ਅਗਮ ਅਗੋਚਰੁ ਰਵਿਆ ਸ੍ਰਬ ਠਾਈ ਮਨਿ ਤਨਿ ਅਲਖ ਅਪਾਰੀ ॥ ਗੁਰ ਕਿਰਪਾਲ ਭਏ ਤਬ ਪਾਇਆ ਹਿਰਦੈ ਅਲਖੁ ਲਖਾਰੀ ॥੨॥ ਅੰਤਰਿ ਹਰਿ ਨਾਮੁ ਸਰਬ ਧਰਣੀਧਰ ਸਾਕਤ ਕਉ ਦੂਰਿ ਭਇਆ ਅਹੰਕਾਰੀ ॥ ਤ੍ਰਿਸਨਾ ਜਲਤ ਨ ਕਬਹੂ ਬੂਝਹਿ ਜੂਐ ਬਾਜੀ ਹਾਰੀ ॥੩॥ ਊਠਤ ਬੈਠਤ ਹਰਿ ਗੁਨ ਗਾਵਹਿ ਗੁਰਿ ਕਿੰਚਤ ਕਿਰਪਾ ਧਾਰੀ ॥ ਨਾਨਕ ਜਿਨ ਕਉ ਨਦਰਿ ਭਈ ਹੈ ਤਿਨ ਕੀ ਪੈਜ ਸਵਾਰੀ ॥੪॥੨॥

Leave a Reply

Powered By Indic IME