ਸਾਰਗ ਮਹਲਾ ੪ ॥ ਹਰਿ ਹਰਿ ਅੰਮ੍ਰਿਤ ਨਾਮੁ ਦੇਹੁ ਪਿਆਰੇ ॥ ਜਿਨ ਊਪਰਿ ਗੁਰਮੁਖਿ ਮਨੁ ਮਾਨਿਆ ਤਿਨ ਕੇ ਕਾਜ ਸਵਾਰੇ ॥੧॥ ਰਹਾਉ ॥ ਜੋ ਜਨ ਦੀਨ ਭਏ ਗੁਰ ਆਗੈ ਤਿਨ ਕੇ ਦੂਖ ਨਿਵਾਰੇ ॥ ਅਨਦਿਨੁ ਭਗਤਿ ਕਰਹਿ ਗੁਰ ਆਗੈ ਗੁਰ ਕੈ ਸਬਦਿ ਸਵਾਰੇ ॥੧॥ ਹਿਰਦੈ ਨਾਮੁ ਅੰਮ੍ਰਿਤ ਰਸੁ ਰਸਨਾ ਰਸੁ ਗਾਵਹਿ ਰਸੁ ਬੀਚਾਰੇ ॥ ਗੁਰ ਪਰਸਾਦਿ ਅੰਮ੍ਰਿਤ ਰਸੁ ਚੀਨ੍ਹ੍ਹਿਆ ਓਇ ਪਾਵਹਿ ਮੋਖ ਦੁਆਰੇ ॥੨॥ ਸਤਿਗੁਰੁ ਪੁਰਖੁ ਅਚਲੁ ਅਚਲਾ ਮਤਿ ਜਿਸੁ ਦ੍ਰਿੜਤਾ ਨਾਮੁ ਅਧਾਰੇ ॥ ਤਿਸੁ ਆਗੈ ਜੀਉ ਦੇਵਉ ਅਪੁਨਾ ਹਉ ਸਤਿਗੁਰ ਕੈ ਬਲਿਹਾਰੇ ॥੩॥ ਮਨਮੁਖ ਭ੍ਰਮਿ ਦੂਜੈ ਭਾਇ ਲਾਗੇ ਅੰਤਰਿ ਅਗਿਆਨ ਗੁਬਾਰੇ ॥ ਸਤਿਗੁਰੁ ਦਾਤਾ ਨਦਰਿ ਨ ਆਵੈ ਨਾ ਉਰਵਾਰਿ ਨ ਪਾਰੇ ॥੪॥ ਸਰਬੇ ਘਟਿ ਘਟਿ ਰਵਿਆ ਸੁਆਮੀ ਸਰਬ ਕਲਾ ਕਲ ਧਾਰੇ ॥ ਨਾਨਕੁ ਦਾਸਨਿ ਦਾਸੁ ਕਹਤ ਹੈ ਕਰਿ ਕਿਰਪਾ ਲੇਹੁ ਉਬਾਰੇ ॥੫॥੩॥
Scroll