ਸਾਰਗ ਮਹਲਾ ੪ ॥ ਗੋਬਿਦ ਕੀ ਐਸੀ ਕਾਰ ਕਮਾਇ ॥ ਜੋ ਕਿਛੁ ਕਰੇ ਸੁ ਸਤਿ ਕਰਿ ਮਾਨਹੁ ਗੁਰਮੁਖਿ ਨਾਮਿ ਰਹਹੁ ਲਿਵ ਲਾਇ ॥੧॥ ਰਹਾਉ ॥ ਗੋਬਿਦ ਪ੍ਰੀਤਿ ਲਗੀ ਅਤਿ ਮੀਠੀ ਅਵਰ ਵਿਸਰਿ ਸਭ ਜਾਇ ॥ ਅਨਦਿਨੁ ਰਹਸੁ ਭਇਆ ਮਨੁ ਮਾਨਿਆ ਜੋਤੀ ਜੋਤਿ ਮਿਲਾਇ ॥੧॥ ਜਬ ਗੁਣ ਗਾਇ ਤਬ ਹੀ ਮਨੁ ਤ੍ਰਿਪਤੈ ਸਾਂਤਿ ਵਸੈ ਮਨਿ ਆਇ ॥ ਗੁਰ ਕਿਰਪਾਲ ਭਏ ਤਬ ਪਾਇਆ ਹਰਿ ਚਰਣੀ ਚਿਤੁ ਲਾਇ ॥੨॥ ਮਤਿ ਪ੍ਰਗਾਸ ਭਈ ਹਰਿ ਧਿਆਇਆ ਗਿਆਨਿ ਤਤਿ ਲਿਵ ਲਾਇ ॥ ਅੰਤਰਿ ਜੋਤਿ ਪ੍ਰਗਟੀ ਮਨੁ ਮਾਨਿਆ ਹਰਿ ਸਹਜਿ ਸਮਾਧਿ ਲਗਾਇ ॥੩॥ ਹਿਰਦੈ ਕਪਟੁ ਨਿਤ ਕਪਟੁ ਕਮਾਵਹਿ ਮੁਖਹੁ ਹਰਿ ਹਰਿ ਸੁਣਾਇ ॥ ਅੰਤਰਿ ਲੋਭੁ ਮਹਾ ਗੁਬਾਰਾ ਤੁਹ ਕੂਟੈ ਦੁਖ ਖਾਇ ॥੪॥ ਜਬ ਸੁਪ੍ਰਸੰਨ ਭਏ ਪ੍ਰਭ ਮੇਰੇ ਗੁਰਮੁਖਿ ਪਰਚਾ ਲਾਇ ॥ ਨਾਨਕ ਨਾਮ ਨਿਰੰਜਨੁ ਪਾਇਆ ਨਾਮੁ ਜਪਤ ਸੁਖੁ ਪਾਇ ॥੫॥੪॥

Leave a Reply

Powered By Indic IME