ਸਾਰਗ ਮਹਲਾ ੪ ॥ ਮੇਰਾ ਮਨੁ ਰਾਮ ਨਾਮਿ ਮਨੁ ਮਾਨੀ ॥ ਮੇਰੈ ਹੀਅਰੈ ਸਤਿਗੁਰਿ ਪ੍ਰੀਤਿ ਲਗਾਈ ਮਨਿ ਹਰਿ ਹਰਿ ਕਥਾ ਸੁਖਾਨੀ ॥੧॥ ਰਹਾਉ ॥ ਦੀਨ ਦਇਆਲ ਹੋਵਹੁ ਜਨ ਊਪਰਿ ਜਨ ਦੇਵਹੁ ਅਕਥ ਕਹਾਨੀ ॥ ਸੰਤ ਜਨਾ ਮਿਲਿ ਹਰਿ ਰਸੁ ਪਾਇਆ ਹਰਿ ਮਨਿ ਤਨਿ ਮੀਠ ਲਗਾਨੀ ॥੧॥ ਹਰਿ ਕੈ ਰੰਗਿ ਰਤੇ ਬੈਰਾਗੀ ਜਿਨ੍ਹ੍ਹ ਗੁਰਮਤਿ ਨਾਮੁ ਪਛਾਨੀ ॥ ਪੁਰਖੈ ਪੁਰਖੁ ਮਿਲਿਆ ਸੁਖੁ ਪਾਇਆ ਸਭ ਚੂਕੀ ਆਵਣ ਜਾਨੀ ॥੨॥ ਨੈਣੀ ਬਿਰਹੁ ਦੇਖਾ ਪ੍ਰਭ ਸੁਆਮੀ ਰਸਨਾ ਨਾਮੁ ਵਖਾਨੀ ॥ ਸ੍ਰਵਣੀ ਕੀਰਤਨੁ ਸੁਨਉ ਦਿਨੁ ਰਾਤੀ ਹਿਰਦੈ ਹਰਿ ਹਰਿ ਭਾਨੀ ॥੩॥ ਪੰਚ ਜਨਾ ਗੁਰਿ ਵਸਗਤਿ ਆਣੇ ਤਉ ਉਨਮਨਿ ਨਾਮਿ ਲਗਾਨੀ ॥ ਜਨ ਨਾਨਕ ਹਰਿ ਕਿਰਪਾ ਧਾਰੀ ਹਰਿ ਰਾਮੈ ਨਾਮਿ ਸਮਾਨੀ ॥੪॥੫॥
Scroll