ਸਾਰਗ ਮਹਲਾ ੪ ॥ ਜਪਿ ਮਨ ਰਾਮ ਨਾਮੁ ਪੜ੍ਹੁ ਸਾਰੁ ॥ ਰਾਮ ਨਾਮ ਬਿਨੁ ਥਿਰੁ ਨਹੀ ਕੋਈ ਹੋਰੁ ਨਿਹਫਲ ਸਭੁ ਬਿਸਥਾਰੁ ॥੧॥ ਰਹਾਉ ॥ ਕਿਆ ਲੀਜੈ ਕਿਆ ਤਜੀਐ ਬਉਰੇ ਜੋ ਦੀਸੈ ਸੋ ਛਾਰੁ ॥ ਜਿਸੁ ਬਿਖਿਆ ਕਉ ਤੁਮ੍ਹ੍ਹ ਅਪੁਨੀ ਕਰਿ ਜਾਨਹੁ ਸਾ ਛਾਡਿ ਜਾਹੁ ਸਿਰਿ ਭਾਰੁ ॥੧॥ ਤਿਲੁ ਤਿਲੁ ਪਲੁ ਪਲੁ ਅਉਧ ਫੁਨਿ ਘਾਟੈ ਬੂਝਿ ਨ ਸਕੈ ਗਵਾਰੁ ॥ ਸੋ ਕਿਛੁ ਕਰੈ ਜਿ ਸਾਥਿ ਨ ਚਾਲੈ ਇਹੁ ਸਾਕਤ ਕਾ ਆਚਾਰੁ ॥੨॥ ਸੰਤ ਜਨਾ ਕੈ ਸੰਗਿ ਮਿਲੁ ਬਉਰੇ ਤਉ ਪਾਵਹਿ ਮੋਖ ਦੁਆਰੁ ॥ ਬਿਨੁ ਸਤਸੰਗ ਸੁਖੁ ਕਿਨੈ ਨ ਪਾਇਆ ਜਾਇ ਪੂਛਹੁ ਬੇਦ ਬੀਚਾਰੁ ॥੩॥ ਰਾਣਾ ਰਾਉ ਸਭੈ ਕੋਊ ਚਾਲੈ ਝੂਠੁ ਛੋਡਿ ਜਾਇ ਪਾਸਾਰੁ ॥ ਨਾਨਕ ਸੰਤ ਸਦਾ ਥਿਰੁ ਨਿਹਚਲੁ ਜਿਨ ਰਾਮ ਨਾਮੁ ਆਧਾਰੁ ॥੪॥੬॥

Leave a Reply

Powered By Indic IME