ਸਾਰੰਗ ਮਹਲਾ ੪ ॥ ਜਪਿ ਮਨ ਨਰਹਰੇ ਨਰਹਰ ਸੁਆਮੀ ਹਰਿ ਸਗਲ ਦੇਵ ਦੇਵਾ ਸ੍ਰੀ ਰਾਮ ਰਾਮ ਨਾਮਾ ਹਰਿ ਪ੍ਰੀਤਮੁ ਮੋਰਾ ॥੧॥ ਰਹਾਉ ॥ ਜਿਤੁ ਗ੍ਰਿਹਿ ਗੁਨ ਗਾਵਤੇ ਹਰਿ ਕੇ ਗੁਨ ਗਾਵਤੇ ਰਾਮ ਗੁਨ ਗਾਵਤੇ ਤਿਤੁ ਗ੍ਰਿਹਿ ਵਾਜੇ ਪੰਚ ਸਬਦ ਵਡ ਭਾਗ ਮਥੋਰਾ ॥ ਤਿਨ੍ਹ੍ਹ ਜਨ ਕੇ ਸਭਿ ਪਾਪ ਗਏ ਸਭਿ ਦੋਖ ਗਏ ਸਭਿ ਰੋਗ ਗਏ ਕਾਮੁ ਕ੍ਰੋਧੁ ਲੋਭੁ ਮੋਹੁ ਅਭਿਮਾਨੁ ਗਏ ਤਿਨ੍ਹ੍ਹ ਜਨ ਕੇ ਹਰਿ ਮਾਰਿ ਕਢੇ ਪੰਚ ਚੋਰਾ ॥੧॥ ਹਰਿ ਰਾਮ ਬੋਲਹੁ ਹਰਿ ਸਾਧੂ ਹਰਿ ਕੇ ਜਨ ਸਾਧੂ ਜਗਦੀਸੁ ਜਪਹੁ ਮਨਿ ਬਚਨਿ ਕਰਮਿ ਹਰਿ ਹਰਿ ਆਰਾਧੂ ਹਰਿ ਕੇ ਜਨ ਸਾਧੂ ॥ ਹਰਿ ਰਾਮ ਬੋਲਿ ਹਰਿ ਰਾਮ ਬੋਲਿ ਸਭਿ ਪਾਪ ਗਵਾਧੂ ॥ ਨਿਤ ਨਿਤ ਜਾਗਰਣੁ ਕਰਹੁ ਸਦਾ ਸਦਾ ਆਨੰਦੁ ਜਪਿ ਜਗਦੀਸਰਾ ॥ ਮਨ ਇਛੇ ਫਲ ਪਾਵਹੁ ਸਭੈ ਫਲ ਪਾਵਹੁ ਧਰਮੁ ਅਰਥੁ ਕਾਮ ਮੋਖੁ ਜਨ ਨਾਨਕ ਹਰਿ ਸਿਉ ਮਿਲੇ ਹਰਿ ਭਗਤ ਤੋਰਾ ॥੨॥੨॥੯॥
Scroll