ਸਾਰਗ ਮਹਲਾ ੪ ॥ ਜਪਿ ਮਨ ਮਾਧੋ ਮਧੁਸੂਦਨੋ ਹਰਿ ਸ੍ਰੀਰੰਗੋ ਪਰਮੇਸਰੋ ਸਤਿ ਪਰਮੇਸਰੋ ਪ੍ਰਭੁ ਅੰਤਰਜਾਮੀ ॥ ਸਭ ਦੂਖਨ ਕੋ ਹੰਤਾ ਸਭ ਸੂਖਨ ਕੋ ਦਾਤਾ ਹਰਿ ਪ੍ਰੀਤਮ ਗੁਨ ਗਾਓ‍ੁ ॥੧॥ ਰਹਾਉ ॥ ਹਰਿ ਘਟਿ ਘਟੇ ਘਟਿ ਬਸਤਾ ਹਰਿ ਜਲਿ ਥਲੇ ਹਰਿ ਬਸਤਾ ਹਰਿ ਥਾਨ ਥਾਨੰਤਰਿ ਬਸਤਾ ਮੈ ਹਰਿ ਦੇਖਨ ਕੋ ਚਾਓ‍ੁ ॥ ਕੋਈ ਆਵੈ ਸੰਤੋ ਹਰਿ ਕਾ ਜਨੁ ਸੰਤੋ ਮੇਰਾ ਪ੍ਰੀਤਮ ਜਨੁ ਸੰਤੋ ਮੋਹਿ ਮਾਰਗੁ ਦਿਖਲਾਵੈ ॥ ਤਿਸੁ ਜਨ ਕੇ ਹਉ ਮਲਿ ਮਲਿ ਧੋਵਾ ਪਾਓ‍ੁ ॥੧॥ ਹਰਿ ਜਨ ਕਉ ਹਰਿ ਮਿਲਿਆ ਹਰਿ ਸਰਧਾ ਤੇ ਮਿਲਿਆ ਗੁਰਮੁਖਿ ਹਰਿ ਮਿਲਿਆ ॥ ਮੇਰੈ ਮਨਿ ਤਨਿ ਆਨੰਦ ਭਏ ਮੈ ਦੇਖਿਆ ਹਰਿ ਰਾਓ‍ੁ ॥ ਜਨ ਨਾਨਕ ਕਉ ਕਿਰਪਾ ਭਈ ਹਰਿ ਕੀ ਕਿਰਪਾ ਭਈ ਜਗਦੀਸੁਰ ਕਿਰਪਾ ਭਈ ॥ ਮੈ ਅਨਦਿਨੋ ਸਦ ਸਦ ਸਦਾ ਹਰਿ ਜਪਿਆ ਹਰਿ ਨਾਓ‍ੁ ॥੨॥੩॥੧੦॥

Leave a Reply

Powered By Indic IME