ਸਾਰਗ ਮਹਲਾ ੪ ॥ ਜਪਿ ਮਨ ਨਿਰਭਉ ॥ ਸਤਿ ਸਤਿ ਸਦਾ ਸਤਿ ॥ ਨਿਰਵੈਰੁ ਅਕਾਲ ਮੂਰਤਿ ॥ ਆਜੂਨੀ ਸੰਭਉ ॥ ਮੇਰੇ ਮਨ ਅਨਦਿਨ ਧਿਆਇ ਨਿਰੰਕਾਰੁ ਨਿਰਾਹਾਰੀ ॥੧॥ ਰਹਾਉ ॥ ਹਰਿ ਦਰਸਨ ਕਉ ਹਰਿ ਦਰਸਨ ਕਉ ਕੋਟਿ ਕੋਟਿ ਤੇਤੀਸ ਸਿਧ ਜਤੀ ਜੋਗੀ ਤਟ ਤੀਰਥ ਪਰਭਵਨ ਕਰਤ ਰਹਤ ਨਿਰਾਹਾਰੀ ॥ ਤਿਨ ਜਨ ਕੀ ਸੇਵਾ ਥਾਇ ਪਈ ਜਿਨ੍ਹ੍ਹ ਕਉ ਕਿਰਪਾਲ ਹੋਵਤੁ ਬਨਵਾਰੀ ॥੧॥ ਹਰਿ ਕੇ ਹੋ ਸੰਤ ਭਲੇ ਤੇ ਊਤਮ ਭਗਤ ਭਲੇ ਜੋ ਭਾਵਤ ਹਰਿ ਰਾਮ ਮੁਰਾਰੀ ॥ ਜਿਨ੍ਹ੍ਹ ਕਾ ਅੰਗੁ ਕਰੈ ਮੇਰਾ ਸੁਆਮੀ ਤਿਨ੍ਹ੍ਹ ਕੀ ਨਾਨਕ ਹਰਿ ਪੈਜ ਸਵਾਰੀ ॥੨॥੪॥੧੧॥

Leave a Reply

Powered By Indic IME