ਸਾਰਗ ਮਹਲਾ ੫ ॥ ਹਰਿ ਜੀਉ ਅੰਤਰਜਾਮੀ ਜਾਨ ॥ ਕਰਤ ਬੁਰਾਈ ਮਾਨੁਖ ਤੇ ਛਪਾਈ ਸਾਖੀ ਭੂਤ ਪਵਾਨ ॥੧॥ ਰਹਾਉ ॥ ਬੈਸਨੌ ਨਾਮੁ ਕਰਤ ਖਟ ਕਰਮਾ ਅੰਤਰਿ ਲੋਭ ਜੂਠਾਨ ॥ ਸੰਤ ਸਭਾ ਕੀ ਨਿੰਦਾ ਕਰਤੇ ਡੂਬੇ ਸਭ ਅਗਿਆਨ ॥੧॥ ਕਰਹਿ ਸੋਮ ਪਾਕੁ ਹਿਰਹਿ ਪਰ ਦਰਬਾ ਅੰਤਰਿ ਝੂਠ ਗੁਮਾਨ ॥ ਸਾਸਤ੍ਰ ਬੇਦ ਕੀ ਬਿਧਿ ਨਹੀ ਜਾਣਹਿ ਬਿਆਪੇ ਮਨ ਕੈ ਮਾਨ ॥੨॥ ਸੰਧਿਆ ਕਾਲ ਕਰਹਿ ਸਭਿ ਵਰਤਾ ਜਿਉ ਸਫਰੀ ਦੰਫਾਨ ॥ ਪ੍ਰਭੂ ਭੁਲਾਏ ਊਝੜਿ ਪਾਏ ਨਿਹਫਲ ਸਭਿ ਕਰਮਾਨ ॥੩॥ ਸੋ ਗਿਆਨੀ ਸੋ ਬੈਸਨੌ ਪੜ੍ਹ੍ਹਿਆ ਜਿਸੁ ਕਰੀ ਕ੍ਰਿਪਾ ਭਗਵਾਨ ॥ ਓ‍ੁਨਿ ਸਤਿਗੁਰੁ ਸੇਵਿ ਪਰਮ ਪਦੁ ਪਾਇਆ ਉਧਰਿਆ ਸਗਲ ਬਿਸ੍ਵਾਨ ॥੪॥ ਕਿਆ ਹਮ ਕਥਹ ਕਿਛੁ ਕਥਿ ਨਹੀ ਜਾਣਹ ਪ੍ਰਭ ਭਾਵੈ ਤਿਵੈ ਬਲਾਨ ॥ ਸਾਧਸੰਗਤਿ ਕੀ ਧੂਰਿ ਇਕ ਮਾਂਗਉ ਜਨ ਨਾਨਕ ਪਇਓ ਸਰਾਨ ॥੫॥੨॥

Leave a Reply

Powered By Indic IME