ਸਾਰਗ ਮਹਲਾ ੫ ॥ ਅਬ ਮੋਰੋ ਨਾਚਨੋ ਰਹੋ ॥ ਲਾਲੁ ਰਗੀਲਾ ਸਹਜੇ ਪਾਇਓ ਸਤਿਗੁਰ ਬਚਨਿ ਲਹੋ ॥੧॥ ਰਹਾਉ ॥ ਕੁਆਰ ਕੰਨਿਆ ਜੈਸੇ ਸੰਗਿ ਸਹੇਰੀ ਪ੍ਰਿਅ ਬਚਨ ਉਪਹਾਸ ਕਹੋ ॥ ਜਉ ਸੁਰਿਜਨੁ ਗ੍ਰਿਹ ਭੀਤਰਿ ਆਇਓ ਤਬ ਮੁਖੁ ਕਾਜਿ ਲਜੋ ॥੧॥ ਜਿਉ ਕਨਿਕੋ ਕੋਠਾਰੀ ਚੜਿਓ ਕਬਰੋ ਹੋਤ ਫਿਰੋ ॥ ਜਬ ਤੇ ਸੁਧ ਭਏ ਹੈ ਬਾਰਹਿ ਤਬ ਤੇ ਥਾਨ ਥਿਰੋ ॥੨॥ ਜਉ ਦਿਨੁ ਰੈਨਿ ਤਊ ਲਉ ਬਜਿਓ ਮੂਰਤ ਘਰੀ ਪਲੋ ॥ ਬਜਾਵਨਹਾਰੋ ਊਠਿ ਸਿਧਾਰਿਓ ਤਬ ਫਿਰਿ ਬਾਜੁ ਨ ਭਇਓ ॥੩॥ ਜੈਸੇ ਕੁੰਭ ਉਦਕ ਪੂਰਿ ਆਨਿਓ ਤਬ ਓ‍ੁਹੁ ਭਿੰਨ ਦ੍ਰਿਸਟੋ ॥ ਕਹੁ ਨਾਨਕ ਕੁੰਭੁ ਜਲੈ ਮਹਿ ਡਾਰਿਓ ਅੰਭੈ ਅੰਭ ਮਿਲੋ ॥੪॥੩॥

Leave a Reply

Powered By Indic IME