ਸਾਰਗ ਮਹਲਾ ੫ ॥ ਮੇਰੈ ਮਨਿ ਬਾਸਿਬੋ ਗੁਰ ਗੋਬਿੰਦ ॥ ਜਹਾਂ ਸਿਮਰਨੁ ਭਇਓ ਹੈ ਠਾਕੁਰ ਤਹਾਂ ਨਗਰ ਸੁਖ ਆਨੰਦ ॥੧॥ ਰਹਾਉ ॥ ਜਹਾਂ ਬੀਸਰੈ ਠਾਕੁਰੁ ਪਿਆਰੋ ਤਹਾਂ ਦੂਖ ਸਭ ਆਪਦ ॥ ਜਹ ਗੁਨ ਗਾਇ ਆਨੰਦ ਮੰਗਲ ਰੂਪ ਤਹਾਂ ਸਦਾ ਸੁਖ ਸੰਪਦ ॥੧॥ ਜਹਾ ਸ੍ਰਵਨ ਹਰਿ ਕਥਾ ਨ ਸੁਨੀਐ ਤਹ ਮਹਾ ਭਇਆਨ ਉਦਿਆਨਦ ॥ ਜਹਾਂ ਕੀਰਤਨੁ ਸਾਧਸੰਗਤਿ ਰਸੁ ਤਹ ਸਘਨ ਬਾਸ ਫਲਾਂਨਦ ॥੨॥ ਬਿਨੁ ਸਿਮਰਨ ਕੋਟਿ ਬਰਖ ਜੀਵੈ ਸਗਲੀ ਅਉਧ ਬ੍ਰਿਥਾਨਦ ॥ ਏਕ ਨਿਮਖ ਗੋਬਿੰਦ ਭਜਨੁ ਕਰਿ ਤਉ ਸਦਾ ਸਦਾ ਜੀਵਾਨਦ ॥੩॥ ਸਰਨਿ ਸਰਨਿ ਸਰਨਿ ਪ੍ਰਭ ਪਾਵਉ ਦੀਜੈ ਸਾਧਸੰਗਤਿ ਕਿਰਪਾਨਦ ॥ ਨਾਨਕ ਪੂਰਿ ਰਹਿਓ ਹੈ ਸਰਬ ਮੈ ਸਗਲ ਗੁਣਾ ਬਿਧਿ ਜਾਂਨਦ ॥੪॥੭॥
Scroll