ਸਾਰਗ ਮਹਲਾ ੫ ॥ ਅਬ ਮੋਹਿ ਰਾਮ ਭਰੋਸਉ ਪਾਏ ॥ ਜੋ ਜੋ ਸਰਣਿ ਪਰਿਓ ਕਰੁਣਾਨਿਧਿ ਤੇ ਤੇ ਭਵਹਿ ਤਰਾਏ ॥੧॥ ਰਹਾਉ ॥ ਸੁਖਿ ਸੋਇਓ ਅਰੁ ਸਹਜਿ ਸਮਾਇਓ ਸਹਸਾ ਗੁਰਹਿ ਗਵਾਏ ॥ ਜੋ ਚਾਹਤ ਸੋਈ ਹਰਿ ਕੀਓ ਮਨ ਬਾਂਛਤ ਫਲ ਪਾਏ ॥੧॥ ਹਿਰਦੈ ਜਪਉ ਨੇਤ੍ਰ ਧਿਆਨੁ ਲਾਵਉ ਸ੍ਰਵਨੀ ਕਥਾ ਸੁਨਾਏ ॥ ਚਰਣੀ ਚਲਉ ਮਾਰਗਿ ਠਾਕੁਰ ਕੈ ਰਸਨਾ ਹਰਿ ਗੁਣ ਗਾਏ ॥੨॥ ਦੇਖਿਓ ਦ੍ਰਿਸਟਿ ਸਰਬ ਮੰਗਲ ਰੂਪ ਉਲਟੀ ਸੰਤ ਕਰਾਏ ॥ ਪਾਇਓ ਲਾਲੁ ਅਮੋਲੁ ਨਾਮੁ ਹਰਿ ਛੋਡਿ ਨ ਕਤਹੂ ਜਾਏ ॥੩॥ ਕਵਨ ਉਪਮਾ ਕਉਨ ਬਡਾਈ ਕਿਆ ਗੁਨ ਕਹਉ ਰੀਝਾਏ ॥ ਹੋਤ ਕ੍ਰਿਪਾਲ ਦੀਨ ਦਇਆ ਪ੍ਰਭ ਜਨ ਨਾਨਕ ਦਾਸ ਦਸਾਏ ॥੪॥੮॥

Leave a Reply

Powered By Indic IME