ਸਾਰਗ ਮਹਲਾ ੫ ॥ ਓੁਇ ਸੁਖ ਕਾ ਸਿਉ ਬਰਨਿ ਸੁਨਾਵਤ ॥ ਅਨਦ ਬਿਨੋਦ ਪੇਖਿ ਪ੍ਰਭ ਦਰਸਨ ਮਨਿ ਮੰਗਲ ਗੁਨ ਗਾਵਤ ॥੧॥ ਰਹਾਉ ॥ ਬਿਸਮ ਭਈ ਪੇਖਿ ਬਿਸਮਾਦੀ ਪੂਰਿ ਰਹੇ ਕਿਰਪਾਵਤ ॥ ਪੀਓ ਅੰਮ੍ਰਿਤ ਨਾਮੁ ਅਮੋਲਕ ਜਿਉ ਚਾਖਿ ਗੂੰਗਾ ਮੁਸਕਾਵਤ ॥੧॥ ਜੈਸੇ ਪਵਨੁ ਬੰਧ ਕਰਿ ਰਾਖਿਓ ਬੂਝ ਨ ਆਵਤ ਜਾਵਤ ॥ ਜਾ ਕਉ ਰਿਦੈ ਪ੍ਰਗਾਸੁ ਭਇਓ ਹਰਿ ਉਆ ਕੀ ਕਹੀ ਨ ਜਾਇ ਕਹਾਵਤ ॥੨॥ ਆਨ ਉਪਾਵ ਜੇਤੇ ਕਿਛੁ ਕਹੀਅਹਿ ਤੇਤੇ ਸੀਖੇ ਪਾਵਤ ॥ ਅਚਿੰਤ ਲਾਲੁ ਗ੍ਰਿਹ ਭੀਤਰਿ ਪ੍ਰਗਟਿਓ ਅਗਮ ਜੈਸੇ ਪਰਖਾਵਤ ॥੩॥ ਨਿਰਗੁਣ ਨਿਰੰਕਾਰ ਅਬਿਨਾਸੀ ਅਤੁਲੋ ਤੁਲਿਓ ਨ ਜਾਵਤ ॥ ਕਹੁ ਨਾਨਕ ਅਜਰੁ ਜਿਨਿ ਜਰਿਆ ਤਿਸ ਹੀ ਕਉ ਬਨਿ ਆਵਤ ॥੪॥੯॥
Scroll