ਸਾਰਗ ਮਹਲਾ ੫ ॥ ਬਿਖਈ ਦਿਨੁ ਰੈਨਿ ਇਵ ਹੀ ਗੁਦਾਰੈ ॥ ਗੋਬਿੰਦੁ ਨ ਭਜੈ ਅਹੰਬੁਧਿ ਮਾਤਾ ਜਨਮੁ ਜੂਐ ਜਿਉ ਹਾਰੈ ॥੧॥ ਰਹਾਉ ॥ ਨਾਮੁ ਅਮੋਲਾ ਪ੍ਰੀਤਿ ਨ ਤਿਸ ਸਿਉ ਪਰ ਨਿੰਦਾ ਹਿਤਕਾਰੈ ॥ ਛਾਪਰੁ ਬਾਂਧਿ ਸਵਾਰੈ ਤ੍ਰਿਣ ਕੋ ਦੁਆਰੈ ਪਾਵਕੁ ਜਾਰੈ ॥੧॥ ਕਾਲਰ ਪੋਟ ਉਠਾਵੈ ਮੂੰਡਹਿ ਅੰਮ੍ਰਿਤੁ ਮਨ ਤੇ ਡਾਰੈ ॥ ਓਢੈ ਬਸਤ੍ਰ ਕਾਜਰ ਮਹਿ ਪਰਿਆ ਬਹੁਰਿ ਬਹੁਰਿ ਫਿਰਿ ਝਾਰੈ ॥੨॥ ਕਾਟੈ ਪੇਡੁ ਡਾਲ ਪਰਿ ਠਾਢੌ ਖਾਇ ਖਾਇ ਮੁਸਕਾਰੈ ॥ ਗਿਰਿਓ ਜਾਇ ਰਸਾਤਲਿ ਪਰਿਓ ਛਿਟੀ ਛਿਟੀ ਸਿਰ ਭਾਰੈ ॥੩॥ ਨਿਰਵੈਰੈ ਸੰਗਿ ਵੈਰੁ ਰਚਾਏ ਪਹੁਚਿ ਨ ਸਕੈ ਗਵਾਰੈ ॥ ਕਹੁ ਨਾਨਕ ਸੰਤਨ ਕਾ ਰਾਖਾ ਪਾਰਬ੍ਰਹਮੁ ਨਿਰੰਕਾਰੈ ॥੪॥੧੦॥

Leave a Reply

Powered By Indic IME