ਸਾਰਗ ਮਹਲਾ ੫ ॥ ਅਵਰਿ ਸਭਿ ਭੂਲੇ ਭ੍ਰਮਤ ਨ ਜਾਨਿਆ ॥ ਏਕੁ ਸੁਧਾਖਰੁ ਜਾ ਕੈ ਹਿਰਦੈ ਵਸਿਆ ਤਿਨਿ ਬੇਦਹਿ ਤਤੁ ਪਛਾਨਿਆ ॥੧॥ ਰਹਾਉ ॥ ਪਰਵਿਰਤਿ ਮਾਰਗੁ ਜੇਤਾ ਕਿਛੁ ਹੋਈਐ ਤੇਤਾ ਲੋਗ ਪਚਾਰਾ ॥ ਜਉ ਲਉ ਰਿਦੈ ਨਹੀ ਪਰਗਾਸਾ ਤਉ ਲਉ ਅੰਧ ਅੰਧਾਰਾ ॥੧॥ ਜੈਸੇ ਧਰਤੀ ਸਾਧੈ ਬਹੁ ਬਿਧਿ ਬਿਨੁ ਬੀਜੈ ਨਹੀ ਜਾਂਮੈ ॥ ਰਾਮ ਨਾਮ ਬਿਨੁ ਮੁਕਤਿ ਨ ਹੋਈ ਹੈ ਤੁਟੈ ਨਾਹੀ ਅਭਿਮਾਨੈ ॥੨॥ ਨੀਰੁ ਬਿਲੋਵੈ ਅਤਿ ਸ੍ਰਮੁ ਪਾਵੈ ਨੈਨੂ ਕੈਸੇ ਰੀਸੈ ॥ ਬਿਨੁ ਗੁਰ ਭੇਟੇ ਮੁਕਤਿ ਨ ਕਾਹੂ ਮਿਲਤ ਨਹੀ ਜਗਦੀਸੈ ॥੩॥ ਖੋਜਤ ਖੋਜਤ ਇਹੈ ਬੀਚਾਰਿਓ ਸਰਬ ਸੁਖਾ ਹਰਿ ਨਾਮਾ ॥ ਕਹੁ ਨਾਨਕ ਤਿਸੁ ਭਇਓ ਪਰਾਪਤਿ ਜਾ ਕੈ ਲੇਖੁ ਮਥਾਮਾ ॥੪॥੧੧॥
Scroll