ਸਾਰਗ ਮਹਲਾ ੫ ॥ ਅਨਦਿਨੁ ਰਾਮ ਕੇ ਗੁਣ ਕਹੀਐ ॥ ਸਗਲ ਪਦਾਰਥ ਸਰਬ ਸੂਖ ਸਿਧਿ ਮਨ ਬਾਂਛਤ ਫਲ ਲਹੀਐ ॥੧॥ ਰਹਾਉ ॥ ਆਵਹੁ ਸੰਤ ਪ੍ਰਾਨ ਸੁਖਦਾਤੇ ਸਿਮਰਹ ਪ੍ਰਭੁ ਅਬਿਨਾਸੀ ॥ ਅਨਾਥਹ ਨਾਥੁ ਦੀਨ ਦੁਖ ਭੰਜਨ ਪੂਰਿ ਰਹਿਓ ਘਟ ਵਾਸੀ ॥੧॥ ਗਾਵਤ ਸੁਨਤ ਸੁਨਾਵਤ ਸਰਧਾ ਹਰਿ ਰਸੁ ਪੀ ਵਡਭਾਗੇ ॥ ਕਲਿ ਕਲੇਸ ਮਿਟੇ ਸਭਿ ਤਨ ਤੇ ਰਾਮ ਨਾਮ ਲਿਵ ਜਾਗੇ ॥੨॥ ਕਾਮੁ ਕ੍ਰੋਧੁ ਝੂਠੁ ਤਜਿ ਨਿੰਦਾ ਹਰਿ ਸਿਮਰਨਿ ਬੰਧਨ ਤੂਟੇ ॥ ਮੋਹ ਮਗਨ ਅਹੰ ਅੰਧ ਮਮਤਾ ਗੁਰ ਕਿਰਪਾ ਤੇ ਛੂਟੇ ॥੩॥ ਤੂ ਸਮਰਥੁ ਪਾਰਬ੍ਰਹਮ ਸੁਆਮੀ ਕਰਿ ਕਿਰਪਾ ਜਨੁ ਤੇਰਾ ॥ ਪੂਰਿ ਰਹਿਓ ਸਰਬ ਮਹਿ ਠਾਕੁਰੁ ਨਾਨਕ ਸੋ ਪ੍ਰਭੁ ਨੇਰਾ ॥੪॥੧੨॥
Scroll