ਮਾਝ ਮਹਲਾ ੫ ॥ ਖੋਜਤ ਖੋਜਤ ਦਰਸਨ ਚਾਹੇ ॥ ਭਾਤਿ ਭਾਤਿ ਬਨ ਬਨ ਅਵਗਾਹੇ ॥ ਨਿਰਗੁਣੁ ਸਰਗੁਣੁ ਹਰਿ ਹਰਿ ਮੇਰਾ ਕੋਈ ਹੈ ਜੀਉ ਆਣਿ ਮਿਲਾਵੈ ਜੀਉ ॥੧॥ ਖਟੁ ਸਾਸਤ ਬਿਚਰਤ ਮੁਖਿ ਗਿਆਨਾ ॥ ਪੂਜਾ ਤਿਲਕੁ ਤੀਰਥ ਇਸਨਾਨਾ ॥ ਨਿਵਲੀ ਕਰਮ ਆਸਨ ਚਉਰਾਸੀਹ ਇਨ ਮਹਿ ਸਾਂਤਿ ਨ ਆਵੈ ਜੀਉ ॥੨॥ ਅਨਿਕ ਬਰਖ ਕੀਏ ਜਪ ਤਾਪਾ ॥ ਗਵਨੁ ਕੀਆ ਧਰਤੀ ਭਰਮਾਤਾ ॥ ਇਕੁ ਖਿਨੁ ਹਿਰਦੈ ਸਾਂਤਿ ਨ ਆਵੈ ਜੋਗੀ ਬਹੁੜਿ ਬਹੁੜਿ ਉਠਿ ਧਾਵੈ ਜੀਉ ॥੩॥ ਕਰਿ ਕਿਰਪਾ ਮੋਹਿ ਸਾਧੁ ਮਿਲਾਇਆ ॥ ਮਨੁ ਤਨੁ ਸੀਤਲੁ ਧੀਰਜੁ ਪਾਇਆ ॥ ਪ੍ਰਭੁ ਅਬਿਨਾਸੀ ਬਸਿਆ ਘਟ ਭੀਤਰਿ ਹਰਿ ਮੰਗਲੁ ਨਾਨਕੁ ਗਾਵੈ ਜੀਉ ॥੪॥੫॥੧੨॥
Scroll