ਸਾਰਗ ਮਹਲਾ ੫ ॥ ਬਲਿਹਾਰੀ ਗੁਰਦੇਵ ਚਰਨ ॥ ਜਾ ਕੈ ਸੰਗਿ ਪਾਰਬ੍ਰਹਮੁ ਧਿਆਈਐ ਉਪਦੇਸੁ ਹਮਾਰੀ ਗਤਿ ਕਰਨ ॥੧॥ ਰਹਾਉ ॥ ਦੂਖ ਰੋਗ ਭੈ ਸਗਲ ਬਿਨਾਸੇ ਜੋ ਆਵੈ ਹਰਿ ਸੰਤ ਸਰਨ ॥ ਆਪਿ ਜਪੈ ਅਵਰਹ ਨਾਮੁ ਜਪਾਵੈ ਵਡ ਸਮਰਥ ਤਾਰਨ ਤਰਨ ॥੧॥ ਜਾ ਕੋ ਮੰਤ੍ਰੁ ਉਤਾਰੈ ਸਹਸਾ ਊਣੇ ਕਉ ਸੁਭਰ ਭਰਨ ॥ ਹਰਿ ਦਾਸਨ ਕੀ ਆਗਿਆ ਮਾਨਤ ਤੇ ਨਾਹੀ ਫੁਨਿ ਗਰਭ ਪਰਨ ॥੨॥ ਭਗਤਨ ਕੀ ਟਹਲ ਕਮਾਵਤ ਗਾਵਤ ਦੁਖ ਕਾਟੇ ਤਾ ਕੇ ਜਨਮ ਮਰਨ ॥ ਜਾ ਕਉ ਭਇਓ ਕ੍ਰਿਪਾਲੁ ਬੀਠੁਲਾ ਤਿਨਿ ਹਰਿ ਹਰਿ ਅਜਰ ਜਰਨ ॥੩॥ ਹਰਿ ਰਸਹਿ ਅਘਾਨੇ ਸਹਜਿ ਸਮਾਨੇ ਮੁਖ ਤੇ ਨਾਹੀ ਜਾਤ ਬਰਨ ॥ ਗੁਰ ਪ੍ਰਸਾਦਿ ਨਾਨਕ ਸੰਤੋਖੇ ਨਾਮੁ ਪ੍ਰਭੂ ਜਪਿ ਜਪਿ ਉਧਰਨ ॥੪॥੧੩॥

Leave a Reply

Powered By Indic IME