ਸਾਰਗ ਮਹਲਾ ੫ ਘਰੁ ੨ ੴ ਸਤਿਗੁਰ ਪ੍ਰਸਾਦਿ ॥ ਕੈਸੇ ਕਹਉ ਮੋਹਿ ਜੀਅ ਬੇਦਨਾਈ ॥ ਦਰਸਨ ਪਿਆਸ ਪ੍ਰਿਅ ਪ੍ਰੀਤਿ ਮਨੋਹਰ ਮਨੁ ਨ ਰਹੈ ਬਹੁ ਬਿਧਿ ਉਮਕਾਈ ॥੧॥ ਰਹਾਉ ॥ ਚਿਤਵਨਿ ਚਿਤਵਉ ਪ੍ਰਿਅ ਪ੍ਰੀਤਿ ਬੈਰਾਗੀ ਕਦਿ ਪਾਵਉ ਹਰਿ ਦਰਸਾਈ ॥ ਜਤਨ ਕਰਉ ਇਹੁ ਮਨੁ ਨਹੀ ਧੀਰੈ ਕੋਊ ਹੈ ਰੇ ਸੰਤੁ ਮਿਲਾਈ ॥੧॥ ਜਪ ਤਪ ਸੰਜਮ ਪੁੰਨ ਸਭਿ ਹੋਮਉ ਤਿਸੁ ਅਰਪਉ ਸਭਿ ਸੁਖ ਜਾਂਈ ॥ ਏਕ ਨਿਮਖ ਪ੍ਰਿਅ ਦਰਸੁ ਦਿਖਾਵੈ ਤਿਸੁ ਸੰਤਨ ਕੈ ਬਲਿ ਜਾਂਈ ॥੨॥ ਕਰਉ ਨਿਹੋਰਾ ਬਹੁਤੁ ਬੇਨਤੀ ਸੇਵਉ ਦਿਨੁ ਰੈਨਾਈ ॥ ਮਾਨੁ ਅਭਿਮਾਨੁ ਹਉ ਸਗਲ ਤਿਆਗਉ ਜੋ ਪ੍ਰਿਅ ਬਾਤ ਸੁਨਾਈ ॥੩॥ ਦੇਖਿ ਚਰਿਤ੍ਰ ਭਈ ਹਉ ਬਿਸਮਨਿ ਗੁਰਿ ਸਤਿਗੁਰਿ ਪੁਰਖਿ ਮਿਲਾਈ ॥ ਪ੍ਰਭ ਰੰਗ ਦਇਆਲ ਮੋਹਿ ਗ੍ਰਿਹ ਮਹਿ ਪਾਇਆ ਜਨ ਨਾਨਕ ਤਪਤਿ ਬੁਝਾਈ ॥੪॥੧॥੧੫॥

Leave a Reply

Powered By Indic IME