ਸਾਰਗ ਮਹਲਾ ੫ ॥ ਰੇ ਮੂੜ੍ਹ੍ਹੇ ਤੂ ਕਿਉ ਸਿਮਰਤ ਅਬ ਨਾਹੀ ॥ ਨਰਕ ਘੋਰ ਮਹਿ ਉਰਧ ਤਪੁ ਕਰਤਾ ਨਿਮਖ ਨਿਮਖ ਗੁਣ ਗਾਂਹੀ ॥੧॥ ਰਹਾਉ ॥ ਅਨਿਕ ਜਨਮ ਭ੍ਰਮਤੌ ਹੀ ਆਇਓ ਮਾਨਸ ਜਨਮੁ ਦੁਲਭਾਹੀ ॥ ਗਰਭ ਜੋਨਿ ਛੋਡਿ ਜਉ ਨਿਕਸਿਓ ਤਉ ਲਾਗੋ ਅਨ ਠਾਂਹੀ ॥੧॥ ਕਰਹਿ ਬੁਰਾਈ ਠਗਾਈ ਦਿਨੁ ਰੈਨਿ ਨਿਹਫਲ ਕਰਮ ਕਮਾਹੀ ॥ ਕਣੁ ਨਾਹੀ ਤੁਹ ਗਾਹਣ ਲਾਗੇ ਧਾਇ ਧਾਇ ਦੁਖ ਪਾਂਹੀ ॥੨॥ ਮਿਥਿਆ ਸੰਗਿ ਕੂੜਿ ਲਪਟਾਇਓ ਉਰਝਿ ਪਰਿਓ ਕੁਸਮਾਂਹੀ ॥ ਧਰਮ ਰਾਇ ਜਬ ਪਕਰਸਿ ਬਵਰੇ ਤਉ ਕਾਲ ਮੁਖਾ ਉਠਿ ਜਾਹੀ ॥੩॥ ਸੋ ਮਿਲਿਆ ਜੋ ਪ੍ਰਭੂ ਮਿਲਾਇਆ ਜਿਸੁ ਮਸਤਕਿ ਲੇਖੁ ਲਿਖਾਂਹੀ ॥ ਕਹੁ ਨਾਨਕ ਤਿਨ੍ਹ੍ਹ ਜਨ ਬਲਿਹਾਰੀ ਜੋ ਅਲਿਪ ਰਹੇ ਮਨ ਮਾਂਹੀ ॥੪॥੨॥੧੬॥

Leave a Reply

Powered By Indic IME