ਸਾਰਗ ਮਹਲਾ ੫ ॥ ਮਨ ਸਦਾ ਮੰਗਲ ਗੋਬਿੰਦ ਗਾਇ ॥ ਰੋਗ ਸੋਗ ਤੇਰੇ ਮਿਟਹਿ ਸਗਲ ਅਘ ਨਿਮਖ ਹੀਐ ਹਰਿ ਨਾਮੁ ਧਿਆਇ ॥੧॥ ਰਹਾਉ ॥ ਛੋਡਿ ਸਿਆਨਪ ਬਹੁ ਚਤੁਰਾਈ ਸਾਧੂ ਸਰਣੀ ਜਾਇ ਪਾਇ ॥ ਜਉ ਹੋਇ ਕ੍ਰਿਪਾਲੁ ਦੀਨ ਦੁਖ ਭੰਜਨ ਜਮ ਤੇ ਹੋਵੈ ਧਰਮ ਰਾਇ ॥੧॥ ਏਕਸ ਬਿਨੁ ਨਾਹੀ ਕੋ ਦੂਜਾ ਆਨ ਨ ਬੀਓ ਲਵੈ ਲਾਇ ॥ ਮਾਤ ਪਿਤਾ ਭਾਈ ਨਾਨਕ ਕੋ ਸੁਖਦਾਤਾ ਹਰਿ ਪ੍ਰਾਨ ਸਾਇ ॥੨॥੨॥੨੧॥
Scroll