ਸਾਰਗ ਮਹਲਾ ੫ ॥ ਮੇਰਾ ਮਨੁ ਏਕੈ ਹੀ ਪ੍ਰਿਅ ਮਾਂਗੈ ॥ ਪੇਖਿ ਆਇਓ ਸਰਬ ਥਾਨ ਦੇਸ ਪ੍ਰਿਅ ਰੋਮ ਨ ਸਮਸਰਿ ਲਾਗੈ ॥੧॥ ਰਹਾਉ ॥ ਮੈ ਨੀਰੇ ਅਨਿਕ ਭੋਜਨ ਬਹੁ ਬਿੰਜਨ ਤਿਨ ਸਿਉ ਦ੍ਰਿਸਟਿ ਨ ਕਰੈ ਰੁਚਾਂਗੈ ॥ ਹਰਿ ਰਸੁ ਚਾਹੈ ਪ੍ਰਿਅ ਪ੍ਰਿਅ ਮੁਖਿ ਟੇਰੈ ਜਿਉ ਅਲਿ ਕਮਲਾ ਲੋਭਾਂਗੈ ॥੧॥ ਗੁਣ ਨਿਧਾਨ ਮਨਮੋਹਨ ਲਾਲਨ ਸੁਖਦਾਈ ਸਰਬਾਂਗੈ ॥ ਗੁਰਿ ਨਾਨਕ ਪ੍ਰਭ ਪਾਹਿ ਪਠਾਇਓ ਮਿਲਹੁ ਸਖਾ ਗਲਿ ਲਾਗੈ ॥੨॥੫॥੨੮॥

Leave a Reply

Powered By Indic IME