ਸਾਰਗ ਮਹਲਾ ੫ ॥ ਹਰਿ ਜੀਉ ਕੇ ਦਰਸਨ ਕਉ ਕੁਰਬਾਨੀ ॥ ਬਚਨ ਨਾਦ ਮੇਰੇ ਸ੍ਰਵਨਹੁ ਪੂਰੇ ਦੇਹਾ ਪ੍ਰਿਅ ਅੰਕਿ ਸਮਾਨੀ ॥੧॥ ਰਹਾਉ ॥ ਛੂਟਰਿ ਤੇ ਗੁਰਿ ਕੀਈ ਸਹਾਗਨਿ ਹਰਿ ਪਾਇਓ ਸੁਘੜ ਸੁਜਾਨੀ ॥ ਜਿਹ ਘਰ ਮਹਿ ਬੈਸਨੁ ਨਹੀ ਪਾਵਤ ਸੋ ਥਾਨੁ ਮਿਲਿਓ ਬਾਸਾਨੀ ॥੧॥ ਉਨ੍ਹ੍ਹ ਕੈ ਬਸਿ ਆਇਓ ਭਗਤਿ ਬਛਲੁ ਜਿਨਿ ਰਾਖੀ ਆਨ ਸੰਤਾਨੀ ॥ ਕਹੁ ਨਾਨਕ ਹਰਿ ਸੰਗਿ ਮਨੁ ਮਾਨਿਆ ਸਭ ਚੂਕੀ ਕਾਣਿ ਲਕਾਨੀ ॥੨॥੮॥੩੧॥
Scroll