ਮਾਝ ਮਹਲਾ ੫ ॥ ਕਹਿਆ ਕਰਣਾ ਦਿਤਾ ਲੈਣਾ ॥ ਗਰੀਬਾ ਅਨਾਥਾ ਤੇਰਾ ਮਾਣਾ ॥ ਸਭ ਕਿਛੁ ਤੂੰਹੈ ਤੂੰਹੈ ਮੇਰੇ ਪਿਆਰੇ ਤੇਰੀ ਕੁਦਰਤਿ ਕਉ ਬਲਿ ਜਾਈ ਜੀਉ ॥੧॥ ਭਾਣੈ ਉਝੜ ਭਾਣੈ ਰਾਹਾ ॥ ਭਾਣੈ ਹਰਿ ਗੁਣ ਗੁਰਮੁਖਿ ਗਾਵਾਹਾ ॥ ਭਾਣੈ ਭਰਮਿ ਭਵੈ ਬਹੁ ਜੂਨੀ ਸਭ ਕਿਛੁ ਤਿਸੈ ਰਜਾਈ ਜੀਉ ॥੨॥ ਨਾ ਕੋ ਮੂਰਖੁ ਨਾ ਕੋ ਸਿਆਣਾ ॥ ਵਰਤੈ ਸਭ ਕਿਛੁ ਤੇਰਾ ਭਾਣਾ ॥ ਅਗਮ ਅਗੋਚਰ ਬੇਅੰਤ ਅਥਾਹਾ ਤੇਰੀ ਕੀਮਤਿ ਕਹਣੁ ਨ ਜਾਈ ਜੀਉ ॥੩॥ ਖਾਕੁ ਸੰਤਨ ਕੀ ਦੇਹੁ ਪਿਆਰੇ ॥ ਆਇ ਪਇਆ ਹਰਿ ਤੇਰੈ ਦੁਆਰੈ ॥ ਦਰਸਨੁ ਪੇਖਤ ਮਨੁ ਆਘਾਵੈ ਨਾਨਕ ਮਿਲਣੁ ਸੁਭਾਈ ਜੀਉ ॥੪॥੭॥੧੪॥
Scroll