ਸਾਰਗ ਮਹਲਾ ੫ ॥ ਰਸਨਾ ਰਾਮ ਕਹਤ ਗੁਣ ਸੋਹੰ ॥ ਏਕ ਨਿਮਖ ਓਪਾਇ ਸਮਾਵੈ ਦੇਖਿ ਚਰਿਤ ਮਨ ਮੋਹੰ ॥੧॥ ਰਹਾਉ ॥ ਜਿਸੁ ਸੁਣਿਐ ਮਨਿ ਹੋਇ ਰਹਸੁ ਅਤਿ ਰਿਦੈ ਮਾਨ ਦੁਖ ਜੋਹੰ ॥ ਸੁਖੁ ਪਾਇਓ ਦੁਖੁ ਦੂਰਿ ਪਰਾਇਓ ਬਣਿ ਆਈ ਪ੍ਰਭ ਤੋਹੰ ॥੧॥ ਕਿਲਵਿਖ ਗਏ ਮਨ ਨਿਰਮਲ ਹੋਈ ਹੈ ਗੁਰਿ ਕਾਢੇ ਮਾਇਆ ਦ੍ਰੋਹੰ ॥ ਕਹੁ ਨਾਨਕ ਮੈ ਸੋ ਪ੍ਰਭੁ ਪਾਇਆ ਕਰਣ ਕਾਰਣ ਸਮਰਥੋਹੰ ॥੨॥੧੪॥੩੭॥
Scroll