ਮਾਝ ਮਹਲਾ ੫ ॥ ਦੁਖੁ ਤਦੇ ਜਾ ਵਿਸਰਿ ਜਾਵੈ ॥ ਭੁਖ ਵਿਆਪੈ ਬਹੁ ਬਿਧਿ ਧਾਵੈ ॥ ਸਿਮਰਤ ਨਾਮੁ ਸਦਾ ਸੁਹੇਲਾ ਜਿਸੁ ਦੇਵੈ ਦੀਨ ਦਇਆਲਾ ਜੀਉ ॥੧॥ ਸਤਿਗੁਰੁ ਮੇਰਾ ਵਡ ਸਮਰਥਾ ॥ ਜੀਇ ਸਮਾਲੀ ਤਾ ਸਭੁ ਦੁਖੁ ਲਥਾ ॥ ਚਿੰਤਾ ਰੋਗੁ ਗਈ ਹਉ ਪੀੜਾ ਆਪਿ ਕਰੇ ਪ੍ਰਤਿਪਾਲਾ ਜੀਉ ॥੨॥ ਬਾਰਿਕ ਵਾਂਗੀ ਹਉ ਸਭ ਕਿਛੁ ਮੰਗਾ ॥ ਦੇਦੇ ਤੋਟਿ ਨਾਹੀ ਪ੍ਰਭ ਰੰਗਾ ॥ ਪੈਰੀ ਪੈ ਪੈ ਬਹੁਤੁ ਮਨਾਈ ਦੀਨ ਦਇਆਲ ਗੋਪਾਲਾ ਜੀਉ ॥੩॥ ਹਉ ਬਲਿਹਾਰੀ ਸਤਿਗੁਰ ਪੂਰੇ ॥ ਜਿਨਿ ਬੰਧਨ ਕਾਟੇ ਸਗਲੇ ਮੇਰੇ ॥ ਹਿਰਦੈ ਨਾਮੁ ਦੇ ਨਿਰਮਲ ਕੀਏ ਨਾਨਕ ਰੰਗਿ ਰਸਾਲਾ ਜੀਉ ॥੪॥੮॥੧੫॥
Scroll