ਸਾਰਗ ਮਹਲਾ ੫ ॥ ਰੇ ਮੂੜ੍ਹ੍ਹੇ ਆਨ ਕਾਹੇ ਕਤ ਜਾਈ ॥ ਸੰਗਿ ਮਨੋਹਰੁ ਅੰਮ੍ਰਿਤੁ ਹੈ ਰੇ ਭੂਲਿ ਭੂਲਿ ਬਿਖੁ ਖਾਈ ॥੧॥ ਰਹਾਉ ॥ ਪ੍ਰਭ ਸੁੰਦਰ ਚਤੁਰ ਅਨੂਪ ਬਿਧਾਤੇ ਤਿਸ ਸਿਉ ਰੁਚ ਨਹੀ ਰਾਈ ॥ ਮੋਹਨਿ ਸਿਉ ਬਾਵਰ ਮਨੁ ਮੋਹਿਓ ਝੂਠਿ ਠਗਉਰੀ ਪਾਈ ॥੧॥ ਭਇਓ ਦਇਆਲੁ ਕ੍ਰਿਪਾਲੁ ਦੁਖ ਹਰਤਾ ਸੰਤਨ ਸਿਉ ਬਨਿ ਆਈ ॥ ਸਗਲ ਨਿਧਾਨ ਘਰੈ ਮਹਿ ਪਾਏ ਕਹੁ ਨਾਨਕ ਜੋਤਿ ਸਮਾਈ ॥੨॥੨੧॥੪੪॥

Leave a Reply

Powered By Indic IME