ਸਾਰਗ ਮਹਲਾ ੫ ॥ ਮਨ ਓਇ ਦਿਨਸ ਧੰਨਿ ਪਰਵਾਨਾਂ ॥ ਸਫਲ ਤੇ ਘਰੀ ਸੰਜੋਗ ਸੁਹਾਵੇ ਸਤਿਗੁਰ ਸੰਗਿ ਗਿਆਨਾਂ ॥੧॥ ਰਹਾਉ ॥ ਧੰਨਿ ਸੁਭਾਗ ਧੰਨਿ ਸੋਹਾਗਾ ਧੰਨਿ ਦੇਤ ਜਿਨਿ ਮਾਨਾਂ ॥ ਇਹੁ ਤਨੁ ਤੁਮ੍ਹ੍ਹਰਾ ਸਭੁ ਗ੍ਰਿਹੁ ਧਨੁ ਤੁਮ੍ਹ੍ਹਰਾ ਹੀਂਉ ਕੀਓ ਕੁਰਬਾਨਾਂ ॥੧॥ ਕੋਟਿ ਲਾਖ ਰਾਜ ਸੁਖ ਪਾਏ ਇਕ ਨਿਮਖ ਪੇਖਿ ਦ੍ਰਿਸਟਾਨਾਂ ॥ ਜਉ ਕਹਹੁ ਮੁਖਹੁ ਸੇਵਕ ਇਹ ਬੈਸੀਐ ਸੁਖ ਨਾਨਕ ਅੰਤੁ ਨ ਜਾਨਾਂ ॥੨॥੨੩॥੪੬॥
Scroll