ਮਾਝ ਮਹਲਾ ੫ ॥ ਲਾਲ ਗੋਪਾਲ ਦਇਆਲ ਰੰਗੀਲੇ ॥ ਗਹਿਰ ਗੰਭੀਰ ਬੇਅੰਤ ਗੋਵਿੰਦੇ ॥ ਊਚ ਅਥਾਹ ਬੇਅੰਤ ਸੁਆਮੀ ਸਿਮਰਿ ਸਿਮਰਿ ਹਉ ਜੀਵਾਂ ਜੀਉ ॥੧॥ ਦੁਖ ਭੰਜਨ ਨਿਧਾਨ ਅਮੋਲੇ ॥ ਨਿਰਭਉ ਨਿਰਵੈਰ ਅਥਾਹ ਅਤੋਲੇ ॥ ਅਕਾਲ ਮੂਰਤਿ ਅਜੂਨੀ ਸੰਭੌ ਮਨ ਸਿਮਰਤ ਠੰਢਾ ਥੀਵਾਂ ਜੀਉ ॥੨॥ ਸਦਾ ਸੰਗੀ ਹਰਿ ਰੰਗ ਗੋਪਾਲਾ ॥ ਊਚ ਨੀਚ ਕਰੇ ਪ੍ਰਤਿਪਾਲਾ ॥ ਨਾਮੁ ਰਸਾਇਣੁ ਮਨੁ ਤ੍ਰਿਪਤਾਇਣੁ ਗੁਰਮੁਖਿ ਅੰਮ੍ਰਿਤੁ ਪੀਵਾਂ ਜੀਉ ॥੩॥ ਦੁਖਿ ਸੁਖਿ ਪਿਆਰੇ ਤੁਧੁ ਧਿਆਈ ॥ ਏਹ ਸੁਮਤਿ ਗੁਰੂ ਤੇ ਪਾਈ ॥ ਨਾਨਕ ਕੀ ਧਰ ਤੂੰਹੈ ਠਾਕੁਰ ਹਰਿ ਰੰਗਿ ਪਾਰਿ ਪਰੀਵਾਂ ਜੀਉ ॥੪॥੯॥੧੬॥

Leave a Reply

Powered By Indic IME