ਸਾਰਗ ਮਹਲਾ ੫ ॥ ਮਨ ਤੇ ਭੈ ਭਉ ਦੂਰਿ ਪਰਾਇਓ ॥ ਲਾਲ ਦਇਆਲ ਗੁਲਾਲ ਲਾਡਿਲੇ ਸਹਜਿ ਸਹਜਿ ਗੁਨ ਗਾਇਓ ॥੧॥ ਰਹਾਉ ॥ ਗੁਰ ਬਚਨਾਤਿ ਕਮਾਤ ਕ੍ਰਿਪਾ ਤੇ ਬਹੁਰਿ ਨ ਕਤਹੂ ਧਾਇਓ ॥ ਰਹਤ ਉਪਾਧਿ ਸਮਾਧਿ ਸੁਖ ਆਸਨ ਭਗਤਿ ਵਛਲੁ ਗ੍ਰਿਹਿ ਪਾਇਓ ॥੧॥ ਨਾਦ ਬਿਨੋਦ ਕੋਡ ਆਨੰਦਾ ਸਹਜੇ ਸਹਜਿ ਸਮਾਇਓ ॥ ਕਰਨਾ ਆਪਿ ਕਰਾਵਨ ਆਪੇ ਕਹੁ ਨਾਨਕ ਆਪਿ ਆਪਾਇਓ ॥੨॥੩੦॥੫੩॥
Scroll