ਸਾਰਗ ਮਹਲਾ ੫ ॥ ਅੰਮ੍ਰਿਤ ਨਾਮੁ ਮਨਹਿ ਆਧਾਰੋ ॥ ਜਿਨ ਦੀਆ ਤਿਸ ਕੈ ਕੁਰਬਾਨੈ ਗੁਰ ਪੂਰੇ ਨਮਸਕਾਰੋ ॥੧॥ ਰਹਾਉ ॥ ਬੂਝੀ ਤ੍ਰਿਸਨਾ ਸਹਜਿ ਸੁਹੇਲਾ ਕਾਮੁ ਕ੍ਰੋਧੁ ਬਿਖੁ ਜਾਰੋ ॥ ਆਇ ਨ ਜਾਇ ਬਸੈ ਇਹ ਠਾਹਰ ਜਹ ਆਸਨੁ ਨਿਰੰਕਾਰੋ ॥੧॥ ਏਕੈ ਪਰਗਟੁ ਏਕੈ ਗੁਪਤਾ ਏਕੈ ਧੁੰਧੂਕਾਰੋ ॥ ਆਦਿ ਮਧਿ ਅੰਤਿ ਪ੍ਰਭੁ ਸੋਈ ਕਹੁ ਨਾਨਕ ਸਾਚੁ ਬੀਚਾਰੋ ॥੨॥੩੧॥੫੪॥
Scroll