ਸਾਰਗ ਮਹਲਾ ੫ ॥ ਰਸਨਾ ਜਪਤੀ ਤੂਹੀ ਤੂਹੀ ॥ ਮਾਤ ਗਰਭ ਤੁਮ ਹੀ ਪ੍ਰਤਿਪਾਲਕ ਮ੍ਰਿਤ ਮੰਡਲ ਇਕ ਤੁਹੀ ॥੧॥ ਰਹਾਉ ॥ ਤੁਮਹਿ ਪਿਤਾ ਤੁਮ ਹੀ ਫੁਨਿ ਮਾਤਾ ਤੁਮਹਿ ਮੀਤ ਹਿਤ ਭ੍ਰਾਤਾ ॥ ਤੁਮ ਪਰਵਾਰ ਤੁਮਹਿ ਆਧਾਰਾ ਤੁਮਹਿ ਜੀਅ ਪ੍ਰਾਨਦਾਤਾ ॥੧॥ ਤੁਮਹਿ ਖਜੀਨਾ ਤੁਮਹਿ ਜਰੀਨਾ ਤੁਮ ਹੀ ਮਾਣਿਕ ਲਾਲਾ ॥ ਤੁਮਹਿ ਪਾਰਜਾਤ ਗੁਰ ਤੇ ਪਾਏ ਤਉ ਨਾਨਕ ਭਏ ਨਿਹਾਲਾ ॥੨॥੩੩॥੫੬॥
Scroll