ਸਾਰਗ ਮਹਲਾ ੫ ॥ ਅਪੁਨੀ ਇਤਨੀ ਕਛੂ ਨ ਸਾਰੀ ॥ ਅਨਿਕ ਕਾਜ ਅਨਿਕ ਧਾਵਰਤਾ ਉਰਝਿਓ ਆਨ ਜੰਜਾਰੀ ॥੧॥ ਰਹਾਉ ॥ ਦਿਉਸ ਚਾਰਿ ਕੇ ਦੀਸਹਿ ਸੰਗੀ ਊਹਾਂ ਨਾਹੀ ਜਹ ਭਾਰੀ ॥ ਤਿਨ ਸਿਉ ਰਾਚਿ ਮਾਚਿ ਹਿਤੁ ਲਾਇਓ ਜੋ ਕਾਮਿ ਨਹੀ ਗਾਵਾਰੀ ॥੧॥ ਹਉ ਨਾਹੀ ਨਾਹੀ ਕਿਛੁ ਮੇਰਾ ਨਾ ਹਮਰੋ ਬਸੁ ਚਾਰੀ ॥ ਕਰਨ ਕਰਾਵਨ ਨਾਨਕ ਕੇ ਪ੍ਰਭ ਸੰਤਨ ਸੰਗਿ ਉਧਾਰੀ ॥੨॥੩੬॥੫੯॥
Scroll