ਸਾਰਗ ਮਹਲਾ ੫ ॥ ਹਰਿ ਹਰਿ ਦੀਓ ਸੇਵਕ ਕਉ ਨਾਮ ॥ ਮਾਨਸੁ ਕਾ ਕੋ ਬਪੁਰੋ ਭਾਈ ਜਾ ਕੋ ਰਾਖਾ ਰਾਮ ॥੧॥ ਰਹਾਉ ॥ ਆਪਿ ਮਹਾ ਜਨੁ ਆਪੇ ਪੰਚਾ ਆਪਿ ਸੇਵਕ ਕੈ ਕਾਮ ॥ ਆਪੇ ਸਗਲੇ ਦੂਤ ਬਿਦਾਰੇ ਠਾਕੁਰ ਅੰਤਰਜਾਮ ॥੧॥ ਆਪੇ ਪਤਿ ਰਾਖੀ ਸੇਵਕ ਕੀ ਆਪਿ ਕੀਓ ਬੰਧਾਨ ॥ ਆਦਿ ਜੁਗਾਦਿ ਸੇਵਕ ਕੀ ਰਾਖੈ ਨਾਨਕ ਕੋ ਪ੍ਰਭੁ ਜਾਨ ॥੨॥੪੦॥੬੩॥
Scroll