ਸਾਰਗ ਮਹਲਾ ੫ ॥ ਤੂ ਮੇਰੇ ਮੀਤ ਸਖਾ ਹਰਿ ਪ੍ਰਾਨ ॥ ਮਨੁ ਧਨੁ ਜੀਉ ਪਿੰਡੁ ਸਭੁ ਤੁਮਰਾ ਇਹੁ ਤਨੁ ਸੀਤੋ ਤੁਮਰੈ ਧਾਨ ॥੧॥ ਰਹਾਉ ॥ ਤੁਮ ਹੀ ਦੀਏ ਅਨਿਕ ਪ੍ਰਕਾਰਾ ਤੁਮ ਹੀ ਦੀਏ ਮਾਨ ॥ ਸਦਾ ਸਦਾ ਤੁਮ ਹੀ ਪਤਿ ਰਾਖਹੁ ਅੰਤਰਜਾਮੀ ਜਾਨ ॥੧॥ ਜਿਨ ਸੰਤਨ ਜਾਨਿਆ ਤੂ ਠਾਕੁਰ ਤੇ ਆਏ ਪਰਵਾਨ ॥ ਜਨ ਕਾ ਸੰਗੁ ਪਾਈਐ ਵਡਭਾਗੀ ਨਾਨਕ ਸੰਤਨ ਕੈ ਕੁਰਬਾਨ ॥੨॥੪੧॥੬੪॥

Leave a Reply

Powered By Indic IME