ਸਾਰਗ ਮਹਲਾ ੫ ॥ ਜਾ ਕੀ ਰਾਮ ਨਾਮ ਲਿਵ ਲਾਗੀ ॥ ਸਜਨੁ ਸੁਰਿਦਾ ਸੁਹੇਲਾ ਸਹਜੇ ਸੋ ਕਹੀਐ ਬਡਭਾਗੀ ॥੧॥ ਰਹਾਉ ॥ ਰਹਿਤ ਬਿਕਾਰ ਅਲਪ ਮਾਇਆ ਤੇ ਅਹੰਬੁਧਿ ਬਿਖੁ ਤਿਆਗੀ ॥ ਦਰਸ ਪਿਆਸ ਆਸ ਏਕਹਿ ਕੀ ਟੇਕ ਹੀਐਂ ਪ੍ਰਿਅ ਪਾਗੀ ॥੧॥ ਅਚਿੰਤ ਸੋਇ ਜਾਗਨੁ ਉਠਿ ਬੈਸਨੁ ਅਚਿੰਤ ਹਸਤ ਬੈਰਾਗੀ ॥ ਕਹੁ ਨਾਨਕ ਜਿਨਿ ਜਗਤੁ ਠਗਾਨਾ ਸੁ ਮਾਇਆ ਹਰਿ ਜਨ ਠਾਗੀ ॥੨॥੪੪॥੬੭॥

Leave a Reply

Powered By Indic IME