ਮਾਝ ਮਹਲਾ ੫ ॥ ਸਗਲ ਸੰਤਨ ਪਹਿ ਵਸਤੁ ਇਕ ਮਾਂਗਉ ॥ ਕਰਉ ਬਿਨੰਤੀ ਮਾਨੁ ਤਿਆਗਉ ॥ ਵਾਰਿ ਵਾਰਿ ਜਾਈ ਲਖ ਵਰੀਆ ਦੇਹੁ ਸੰਤਨ ਕੀ ਧੂਰਾ ਜੀਉ ॥੧॥ ਤੁਮ ਦਾਤੇ ਤੁਮ ਪੁਰਖ ਬਿਧਾਤੇ ॥ ਤੁਮ ਸਮਰਥ ਸਦਾ ਸੁਖਦਾਤੇ ॥ ਸਭ ਕੋ ਤੁਮ ਹੀ ਤੇ ਵਰਸਾਵੈ ਅਉਸਰੁ ਕਰਹੁ ਹਮਾਰਾ ਪੂਰਾ ਜੀਉ ॥੨॥ ਦਰਸਨਿ ਤੇਰੈ ਭਵਨ ਪੁਨੀਤਾ ॥ ਆਤਮ ਗੜੁ ਬਿਖਮੁ ਤਿਨਾ ਹੀ ਜੀਤਾ ॥ ਤੁਮ ਦਾਤੇ ਤੁਮ ਪੁਰਖ ਬਿਧਾਤੇ ਤੁਧੁ ਜੇਵਡੁ ਅਵਰੁ ਨ ਸੂਰਾ ਜੀਉ ॥੩॥ ਰੇਨੁ ਸੰਤਨ ਕੀ ਮੇਰੈ ਮੁਖਿ ਲਾਗੀ ॥ ਦੁਰਮਤਿ ਬਿਨਸੀ ਕੁਬੁਧਿ ਅਭਾਗੀ ॥ ਸਚ ਘਰਿ ਬੈਸਿ ਰਹੇ ਗੁਣ ਗਾਏ ਨਾਨਕ ਬਿਨਸੇ ਕੂਰਾ ਜੀਉ ॥੪॥੧੧॥੧੮॥
Scroll