ਸਾਰਗ ਮਹਲਾ ੫ ॥ ਜਿਹਵੇ ਅੰਮ੍ਰਿਤ ਗੁਣ ਹਰਿ ਗਾਉ ॥ ਹਰਿ ਹਰਿ ਬੋਲਿ ਕਥਾ ਸੁਨਿ ਹਰਿ ਕੀ ਉਚਰਹੁ ਪ੍ਰਭ ਕੋ ਨਾਉ ॥੧॥ ਰਹਾਉ ॥ ਰਾਮ ਨਾਮੁ ਰਤਨ ਧਨੁ ਸੰਚਹੁ ਮਨਿ ਤਨਿ ਲਾਵਹੁ ਭਾਉ ॥ ਆਨ ਬਿਭੂਤ ਮਿਥਿਆ ਕਰਿ ਮਾਨਹੁ ਸਾਚਾ ਇਹੈ ਸੁਆਉ ॥੧॥ ਜੀਅ ਪ੍ਰਾਨ ਮੁਕਤਿ ਕੋ ਦਾਤਾ ਏਕਸ ਸਿਉ ਲਿਵ ਲਾਉ ॥ ਕਹੁ ਨਾਨਕ ਤਾ ਕੀ ਸਰਣਾਈ ਦੇਤ ਸਗਲ ਅਪਿਆਉ ॥੨॥੫੩॥੭੬॥
Scroll