ਸਾਰਗ ਮਹਲਾ ੫ ॥ ਪ੍ਰਭ ਜੀ ਮੋਹਿ ਕਵਨੁ ਅਨਾਥੁ ਬਿਚਾਰਾ ॥ ਕਵਨ ਮੂਲ ਤੇ ਮਾਨੁਖੁ ਕਰਿਆ ਇਹੁ ਪਰਤਾਪੁ ਤੁਹਾਰਾ ॥੧॥ ਰਹਾਉ ॥ ਜੀਅ ਪ੍ਰਾਣ ਸਰਬ ਕੇ ਦਾਤੇ ਗੁਣ ਕਹੇ ਨ ਜਾਹਿ ਅਪਾਰਾ ॥ ਸਭ ਕੇ ਪ੍ਰੀਤਮ ਸ੍ਰਬ ਪ੍ਰਤਿਪਾਲਕ ਸਰਬ ਘਟਾਂ ਆਧਾਰਾ ॥੧॥ ਕੋਇ ਨ ਜਾਣੈ ਤੁਮਰੀ ਗਤਿ ਮਿਤਿ ਆਪਹਿ ਏਕ ਪਸਾਰਾ ॥ ਸਾਧ ਨਾਵ ਬੈਠਾਵਹੁ ਨਾਨਕ ਭਵ ਸਾਗਰੁ ਪਾਰਿ ਉਤਾਰਾ ॥੨॥੫੮॥੮੧॥
Scroll