ਸਾਰਗ ਮਹਲਾ ੫ ॥ ਆਵੈ ਰਾਮ ਸਰਣਿ ਵਡਭਾਗੀ ॥ ਏਕਸ ਬਿਨੁ ਕਿਛੁ ਹੋਰੁ ਨ ਜਾਣੈ ਅਵਰਿ ਉਪਾਵ ਤਿਆਗੀ ॥੧॥ ਰਹਾਉ ॥ ਮਨ ਬਚ ਕ੍ਰਮ ਆਰਾਧੈ ਹਰਿ ਹਰਿ ਸਾਧਸੰਗਿ ਸੁਖੁ ਪਾਇਆ ॥ ਅਨਦ ਬਿਨੋਦ ਅਕਥ ਕਥਾ ਰਸੁ ਸਾਚੈ ਸਹਜਿ ਸਮਾਇਆ ॥੧॥ ਕਰਿ ਕਿਰਪਾ ਜੋ ਅਪੁਨਾ ਕੀਨੋ ਤਾ ਕੀ ਊਤਮ ਬਾਣੀ ॥ ਸਾਧਸੰਗਿ ਨਾਨਕ ਨਿਸਤਰੀਐ ਜੋ ਰਾਤੇ ਪ੍ਰਭ ਨਿਰਬਾਣੀ ॥੨॥੫੯॥੮੨॥
Scroll