ਮਾਝ ਮਹਲਾ ੫ ॥ ਵਿਸਰੁ ਨਾਹੀ ਏਵਡ ਦਾਤੇ ॥ ਕਰਿ ਕਿਰਪਾ ਭਗਤਨ ਸੰਗਿ ਰਾਤੇ ॥ ਦਿਨਸੁ ਰੈਣਿ ਜਿਉ ਤੁਧੁ ਧਿਆਈ ਏਹੁ ਦਾਨੁ ਮੋਹਿ ਕਰਣਾ ਜੀਉ ॥੧॥ ਮਾਟੀ ਅੰਧੀ ਸੁਰਤਿ ਸਮਾਈ ॥ ਸਭ ਕਿਛੁ ਦੀਆ ਭਲੀਆ ਜਾਈ ॥ ਅਨਦ ਬਿਨੋਦ ਚੋਜ ਤਮਾਸੇ ਤੁਧੁ ਭਾਵੈ ਸੋ ਹੋਣਾ ਜੀਉ ॥੨॥ ਜਿਸ ਦਾ ਦਿਤਾ ਸਭੁ ਕਿਛੁ ਲੈਣਾ ॥ ਛਤੀਹ ਅੰਮ੍ਰਿਤ ਭੋਜਨੁ ਖਾਣਾ ॥ ਸੇਜ ਸੁਖਾਲੀ ਸੀਤਲੁ ਪਵਣਾ ਸਹਜ ਕੇਲ ਰੰਗ ਕਰਣਾ ਜੀਉ ॥੩॥ ਸਾ ਬੁਧਿ ਦੀਜੈ ਜਿਤੁ ਵਿਸਰਹਿ ਨਾਹੀ ॥ ਸਾ ਮਤਿ ਦੀਜੈ ਜਿਤੁ ਤੁਧੁ ਧਿਆਈ ॥ ਸਾਸ ਸਾਸ ਤੇਰੇ ਗੁਣ ਗਾਵਾ ਓਟ ਨਾਨਕ ਗੁਰ ਚਰਣਾ ਜੀਉ ॥੪॥੧੨॥੧੯॥
Scroll