ਸਾਰਗ ਮਹਲਾ ੫ ॥ ਜੀਵਨੁ ਤਉ ਗਨੀਐ ਹਰਿ ਪੇਖਾ ॥ ਕਰਹੁ ਕ੍ਰਿਪਾ ਪ੍ਰੀਤਮ ਮਨਮੋਹਨ ਫੋਰਿ ਭਰਮ ਕੀ ਰੇਖਾ ॥੧॥ ਰਹਾਉ ॥ ਕਹਤ ਸੁਨਤ ਕਿਛੁ ਸਾਂਤਿ ਨ ਉਪਜਤ ਬਿਨੁ ਬਿਸਾਸ ਕਿਆ ਸੇਖਾਂ ॥ ਪ੍ਰਭੂ ਤਿਆਗਿ ਆਨ ਜੋ ਚਾਹਤ ਤਾ ਕੈ ਮੁਖਿ ਲਾਗੈ ਕਾਲੇਖਾ ॥੧॥ ਜਾ ਕੈ ਰਾਸਿ ਸਰਬ ਸੁਖ ਸੁਆਮੀ ਆਨ ਨ ਮਾਨਤ ਭੇਖਾ ॥ ਨਾਨਕ ਦਰਸ ਮਗਨ ਮਨੁ ਮੋਹਿਓ ਪੂਰਨ ਅਰਥ ਬਿਸੇਖਾ ॥੨॥੬੫॥੮੮॥
Scroll