ਸਾਰਗ ਮਹਲਾ ੫ ॥ ਧੂਰਤੁ ਸੋਈ ਜਿ ਧੁਰ ਕਉ ਲਾਗੈ ॥ ਸੋਈ ਧੁਰੰਧਰੁ ਸੋਈ ਬਸੁੰਧਰੁ ਹਰਿ ਏਕ ਪ੍ਰੇਮ ਰਸ ਪਾਗੈ ॥੧॥ ਰਹਾਉ ॥ ਬਲਬੰਚ ਕਰੈ ਨ ਜਾਨੈ ਲਾਭੈ ਸੋ ਧੂਰਤੁ ਨਹੀ ਮੂੜ੍ਹ੍ਹਾ ॥ ਸੁਆਰਥੁ ਤਿਆਗਿ ਅਸਾਰਥਿ ਰਚਿਓ ਨਹ ਸਿਮਰੈ ਪ੍ਰਭੁ ਰੂੜਾ ॥੧॥ ਸੋਈ ਚਤੁਰੁ ਸਿਆਣਾ ਪੰਡਿਤੁ ਸੋ ਸੂਰਾ ਸੋ ਦਾਨਾਂ ॥ ਸਾਧਸੰਗਿ ਜਿਨਿ ਹਰਿ ਹਰਿ ਜਪਿਓ ਨਾਨਕ ਸੋ ਪਰਵਾਨਾ ॥੨॥੬੭॥੯੦॥

Leave a Reply

Powered By Indic IME