ਸਾਰਗ ਮਹਲਾ ੫ ॥ ਚਿਤਵਉ ਵਾ ਅਉਸਰ ਮਨ ਮਾਹਿ ॥ ਹੋਇ ਇਕਤ੍ਰ ਮਿਲਹੁ ਸੰਤ ਸਾਜਨ ਗੁਣ ਗੋਬਿੰਦ ਨਿਤ ਗਾਹਿ ॥੧॥ ਰਹਾਉ ॥ ਬਿਨੁ ਹਰਿ ਭਜਨ ਜੇਤੇ ਕਾਮ ਕਰੀਅਹਿ ਤੇਤੇ ਬਿਰਥੇ ਜਾਂਹਿ ॥ ਪੂਰਨ ਪਰਮਾਨੰਦ ਮਨਿ ਮੀਠੋ ਤਿਸੁ ਬਿਨੁ ਦੂਸਰ ਨਾਹਿ ॥੧॥ ਜਪ ਤਪ ਸੰਜਮ ਕਰਮ ਸੁਖ ਸਾਧਨ ਤੁਲਿ ਨ ਕਛੂਐ ਲਾਹਿ ॥ ਚਰਨ ਕਮਲ ਨਾਨਕ ਮਨੁ ਬੇਧਿਓ ਚਰਨਹ ਸੰਗਿ ਸਮਾਹਿ ॥੨॥੭੨॥੯੫॥
Scroll