ਮਾਝ ਮਹਲਾ ੫ ॥ ਸਿਫਤਿ ਸਾਲਾਹਣੁ ਤੇਰਾ ਹੁਕਮੁ ਰਜਾਈ ॥ ਸੋ ਗਿਆਨੁ ਧਿਆਨੁ ਜੋ ਤੁਧੁ ਭਾਈ ॥ ਸੋਈ ਜਪੁ ਜੋ ਪ੍ਰਭ ਜੀਉ ਭਾਵੈ ਭਾਣੈ ਪੂਰ ਗਿਆਨਾ ਜੀਉ ॥੧॥ ਅੰਮ੍ਰਿਤੁ ਨਾਮੁ ਤੇਰਾ ਸੋਈ ਗਾਵੈ ॥ ਜੋ ਸਾਹਿਬ ਤੇਰੈ ਮਨਿ ਭਾਵੈ ॥ ਤੂੰ ਸੰਤਨ ਕਾ ਸੰਤ ਤੁਮਾਰੇ ਸੰਤ ਸਾਹਿਬ ਮਨੁ ਮਾਨਾ ਜੀਉ ॥੨॥ ਤੂੰ ਸੰਤਨ ਕੀ ਕਰਹਿ ਪ੍ਰਤਿਪਾਲਾ ॥ ਸੰਤ ਖੇਲਹਿ ਤੁਮ ਸੰਗਿ ਗੋਪਾਲਾ ॥ ਅਪੁਨੇ ਸੰਤ ਤੁਧੁ ਖਰੇ ਪਿਆਰੇ ਤੂ ਸੰਤਨ ਕੇ ਪ੍ਰਾਨਾ ਜੀਉ ॥੩॥ ਉਨ ਸੰਤਨ ਕੈ ਮੇਰਾ ਮਨੁ ਕੁਰਬਾਨੇ ॥ ਜਿਨ ਤੂੰ ਜਾਤਾ ਜੋ ਤੁਧੁ ਮਨਿ ਭਾਨੇ ॥ ਤਿਨ ਕੈ ਸੰਗਿ ਸਦਾ ਸੁਖੁ ਪਾਇਆ ਹਰਿ ਰਸ ਨਾਨਕ ਤ੍ਰਿਪਤਿ ਅਘਾਨਾ ਜੀਉ ॥੪॥੧੩॥੨੦॥
Scroll