ਸਾਰਗ ਮਹਲਾ ੫ ॥ ਬਿਰਾਜਿਤ ਰਾਮ ਕੋ ਪਰਤਾਪ ॥ ਆਧਿ ਬਿਆਧਿ ਉਪਾਧਿ ਸਭ ਨਾਸੀ ਬਿਨਸੇ ਤੀਨੈ ਤਾਪ ॥੧॥ ਰਹਾਉ ॥ ਤ੍ਰਿਸਨਾ ਬੁਝੀ ਪੂਰਨ ਸਭ ਆਸਾ ਚੂਕੇ ਸੋਗ ਸੰਤਾਪ ॥ ਗੁਣ ਗਾਵਤ ਅਚੁਤ ਅਬਿਨਾਸੀ ਮਨ ਤਨ ਆਤਮ ਧ੍ਰਾਪ ॥੧॥ ਕਾਮ ਕ੍ਰੋਧ ਲੋਭ ਮਦ ਮਤਸਰ ਸਾਧੂ ਕੈ ਸੰਗਿ ਖਾਪ ॥ ਭਗਤਿ ਵਛਲ ਭੈ ਕਾਟਨਹਾਰੇ ਨਾਨਕ ਕੇ ਮਾਈ ਬਾਪ ॥੨॥੭੭॥੧੦੦॥
Scroll